ਵਿਨੀਤ ਵਰਮਾ ਨੇ ਕਮਿਸ਼ਨਰ ਆਬਕਾਰੀ ਵਰੁਣ ਰੂਜਮ ਨਾਲ ਕੀਤੀ ਮੀਟਿੰਗ

0
202

ਚੰਡੀਗੜ੍ਹ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ (Mr. Vineet Verma) ਨੇ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ (Mr. Varun Roojam) ਨਾਲ ਮੀਟਿੰਗ ਕੀਤੀ।

ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੋਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ।

ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here