Monday, August 10, 2026
Google search engine
HomeSportਖੇਡ ਜਗਤ ’ਚ ਸੋਗ ਦੀ ਲਹਿਰ, ਓਲੰਪੀਅਨ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ ਹੋਇਆ...

ਖੇਡ ਜਗਤ ’ਚ ਸੋਗ ਦੀ ਲਹਿਰ, ਓਲੰਪੀਅਨ ਨਿਸ਼ਾਨੇਬਾਜ਼ ਰਣਧੀਰ ਸਿੰਘ ਦਾ ਹੋਇਆ ਦੇਹਾਂਤ

Sports News : ਭਾਰਤੀ ਮਹਾਨ ਨਿਸ਼ਾਨੇਬਾਜ਼ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿੱਚ ਨਵੀਂ ਦਿੱਲੀ ਵਿੱਚ ਆਖਰੀ ਸਾਹ ਲਿਆ। ਰਣਧੀਰ ਸਿੰਘ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਦੇ ਲਈ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਖੇਡ ਪ੍ਰਸ਼ਾਸਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਉਨ੍ਹਾਂ ਨੇ ਭਾਰਤੀ ਅਤੇ ਏਸ਼ੀਆਈ ਖੇਡ ਸੰਗਠਨਾਂ ਵਿੱਚ ਕਈ ਸੀਨੀਅਰ ਅਹੁਦਿਆਂ ‘ਤੇ ਰਹੇ। ਉਨ੍ਹਾਂ ਨੇ 1987 ਤੋਂ 2012 ਤੱਕ ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਦੇ ਸਕੱਤਰ ਜਨਰਲ ਰਹੇ, ਜਦਕਿ 2001 ਤੋਂ 2014 ਦੇ ਵਿਚਕਾਰ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ ਮੈਂਬਰ ਵੀ ਰਹੇ ਸਨ।

ਏਸ਼ੀਅਨ ਖੇਡਾਂ ਵਿੱਚ ਰਚਿਆ ਇਤਿਹਾਸ

ਪੰਜਾਬ ਦੇ ਪਟਿਆਲਾ ਦੇ ਸ਼ਾਹੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਰਾਜਾ ਰਣਧੀਰ ਸਿੰਘ ਨੇ ਆਪਣੇ ਕਰੀਅਰ ਵਿੱਚ ਕਈ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ। ਰਣਧੀਰ ਸਿੰਘ 1978 ਦੀਆਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਨਿਸ਼ਾਨੇਬਾਜ਼ ਬਣੇ ਸਨ, ਜਦੋਂ ਉਨ੍ਹਾਂ ਨੇ ਟ੍ਰੈਪ ਈਵੈਂਟ ਵਿੱਚ ਸਿਖਰ ਸਥਾਨ ਹਾਸਲ ਕੀਤਾ ਸੀ। ਰਣਧੀਰ ਸਿੰਘ ਦਾ ਨਾਮ ਭਾਰਤ ਦੇ ਮਹਾਨ ਨਿਸ਼ਾਨੇਬਾਜ਼ਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾ ਨੇ ਪੰਜ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਅਤੇ 1978 ਦੇ ਬੈਂਕਾਕ ਏਸ਼ੀਅਨ ਖੇਡਾਂ ਵਿੱਚ ਟ੍ਰੈਪ ਈਵੈਂਟ ਵਿੱਚ ਇਤਿਹਾਸਕ ਸੋਨ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ।

ਖੇਡ ਪ੍ਰਸ਼ਾਸਨ ਵਿੱਚ ਵੀ ਨਿਭਾਈ ਮੁੱਖ ਭੂਮਿਕਾ

ਰਣਧੀਰ ਸਿੰਘ ਨੇ ਆਪਣੇ ਖੇਡ ਕਰੀਅਰ ਦੇ ਦੌਰਾਨ ਖੇਡ ਪ੍ਰਸ਼ਾਸਨ ਵਿੱਚ ਵੀ ਕਦਮ ਰੱਖਿਆ। 1994 ਦੀਆਂ ਏਸ਼ੀਆਈ ਖੇਡਾਂ ਵਿੱਚ ਉਹ ਅਜਿਹੇ ਪਹਿਲੇ ਵਿਅਕਤੀ ਬਣੇ, ਜਿਸਨੇ ਇੱਕ ਖਿਡਾਰੀ ਅਤੇ ਖੇਡ ਸੰਗਠਨ ਦੇ ਅਧਿਕਾਰੀ ਵਜੋਂ ਇੱਕੋ ਸਮੇਂ ਹਿੱਸਾ ਲਿਆ। ਉਹ 2010 ਦੀਆਂ ਰਾਸ਼ਟਰਮੰਡਲ ਖੇਡਾਂ ਦੇ ਉਪ-ਪ੍ਰਧਾਨ ਵੀ ਸਨ। ਸਤੰਬਰ 2024 ਵਿੱਚ ਨਵੀਂ ਦਿੱਲੀ ਵਿੱਚ ਹੋਈ ਓਲੰਪਿਕ ਕੌਂਸਲ ਆਫ਼ ਏਸ਼ੀਆ (OCA) ਦੀ 44ਵੀਂ ਜਨਰਲ ਅਸੈਂਬਲੀ ਵਿੱਚ, ਉਹ OCA ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣੇ ਸਨ।

ਰਣਧੀਰ ਸਿੰਘ ਦੇ ਦੇਹਾਂਤ ਨਾਲ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੋੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਘਰ ਵਿੱਚ ਆਖਰੀ ਸਾਹ ਲਿਆ। ਨੈਸ਼ਨਲ ਰਾਈਫਲ ਐਸੋਸੀਏਸ਼ਨ ਆਫ਼ ਇੰਡੀਆ (ਐਨਆਰਏਆਈ) ਦੇ ਸਕੱਤਰ ਰਾਜੀਵ ਭਾਟੀਆ ਨੇ ਆਪਣੀ ਸੰਵੇਦਨਾ ਪ੍ਰਗਟ ਕਰਦੇ ਹੋਏ ਕਿਹਾ, “ਰਾਜਾ ਰਣਧੀਰ ਸਿੰਘ ਨੇ ਨਿਸ਼ਾਨੇਬਾਜ਼ੀ ਦੀ ਖੇਡ ਅਤੇ ਓਲੰਪਿਕ ਲਹਿਰ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਵਿੱਚ ਅਨਮੋਲ ਯੋਗਦਾਨ ਪਾਇਆ।” ਕਈ ਪ੍ਰਮੁੱਖ ਐਥਲੀਟਾਂ ਅਤੇ ਖੇਡ ਸੰਗਠਨਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments