ਪੰਜਾਬ ‘ਚ ਬਦਲਿਆ ਮੌਸਮ, 8 ਜ਼ਿਲ੍ਹਿਆਂ ‘ਚ ਮੀਂਹ ‘ਤੇ ਤੇਜ਼ ਹਵਾਵਾਂ ਲਈ ਜਾਰੀ ਕੀਤਾ ਯੈਲੋ ਅਲਰਟ

0
176

ਚੰਡੀਗੜ੍ਹ: ਭਿਆਨਕ ਗਰਮੀ ਤੋਂ ਬਾਅਦ ਮੀਂਹ ਨੇ ਕੁਝ ਹੱਦ ਤੱਕ ਰਾਹਤ ਦਿੱਤੀ ਹੈ। ਅੱਜ ਸਵੇਰ ਤੋਂ ਵੀ ਲਗਾਤਾਰ ਹਲਕੀ ਬਰਸਾਤ ਹੋ ਰਹੀ ਹੈ। ਸੂਬੇ ਦੇ ਤਾਪਮਾਨ ਵਿਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਕ ਵੇਲੇ ਜਿੱਥੇ ਤਾਪਮਾਨ 47 ਡਿਗਰੀ ਤੋਂ ਵੀ ਪਾਰ ਹੋ ਗਿਆ ਸੀ, ਉੱਥੇ ਹੀ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 40 ਡਿਗਰੀ ਤੋਂ ਹੋਠਾਂ ਆ ਗਿਆ ਹੈ।

ਪੰਜਾਬ ਦੇ ਪਟਿਆਲਾ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਪਹਿਲਾਂ ਹੀ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਘੰਟਿਆਂ ਵਿੱਚ ਹੁਸ਼ਿਆਰਪੁਰ, ਮੋਹਾਲੀ, ਪਠਾਨਕੋਟ, ਨਵਾਂਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਮੌਸਮ ਦੁਬਾਰਾ ਸਰਗਰਮ ਹੋ ਸਕਦਾ ਹੈ।

LEAVE A REPLY

Please enter your comment!
Please enter your name here