ਚੰਡੀਗੜ੍ਹ: ਪੰਜਾਬ ‘ਚ ਤੂਫਾਨ ਦੇ ਨਾਲ-ਨਾਲ ਮੀਂਹ ਪੈਣ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। 42 ਡਿਗਰੀ ਗਰਮੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬੀਤੀ ਦੇਰ ਸ਼ਾਮ ਉਸ ਸਮੇਂ ਰਾਹਤ ਮਿਲੀ ਜਦੋਂ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫਾਨ ਆਇਆ। ਇਸ ਤੋਂ ਬਾਅਦ ਕਈ ਥਾਵਾਂ ‘ਤੇ ਬੂੰਦਾਬਾਂਦੀ ਹੋਈ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ।
ਮੌਸਮ ਵਿਭਾਗ ਮੁਤਾਬਕ 18 ਅਪ੍ਰੈਲ ਯਾਨੀ ਸ਼ੁੱਕਰਵਾਰ ਨੂੰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅਗਲੇ 2 ਦਿਨਾਂ ਤੱਕ ਜਾਰੀ ਰਹੇਗੀ। ਇਸ ਦੌਰਾਨ ਸੂਬੇ ਭਰ ‘ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਅਚਾਨਕ ਤੇਜ਼ ਹਵਾਵਾਂ ਅਤੇ ਤੂਫਾਨ ਕਾਰਨ ਚਾਰੇ ਪਾਸੇ ਧੂੜ ਛਾ ਗਈ ਸੀ। ਤੇਜ਼ ਤੂਫਾਨ ਕਾਰਨ ਵਾਹਨ ਚਾਲਕਾਂ ਨੂੰ ਸੜਕ ਦੇ ਵਿਚਕਾਰ ਆਪਣੇ ਵਾਹਨ ਰੋਕਣੇ ਪਏ।