ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ , ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

0
143

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨ ਪੰਜਾਬ ਦੇ ਫਿਰੋਜ਼ਪੁਰ ਵਿੱਚ 54.5 ਮਿ.ਮੀ., ਮੋਗਾ ਵਿੱਚ 32 ਮਿ.ਮੀ. ਅਤੇ ਪਠਾਨਕੋਟ ਵਿੱਚ 7 ਮਿ.ਮੀ. ਮੀਂਹ ਦਰਜ ਕੀਤਾ ਗਿਆ, ਜਦਕਿ ਕਈ ਜ਼ਿਲ੍ਹਿਆਂ ਵਿੱਚ ਬਾਦਲ ਛਾਏ ਰਹੇ। ਇਸ ਮੀਂਹ ਦੇ ਬਾਅਦ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦੀ ਕਮੀ ਵੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ (IMD) ਦੇ ਅਨੁਸਾਰ, ਸੂਬੇ ਵਿੱਚ ਸਥਿਤੀ ਆਮ ਬਣੀ ਹੋਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.6 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 35.9 ਡਿਗਰੀ, ਲੁਧਿਆਣਾ ਵਿੱਚ 35.5 ਡਿਗਰੀ, ਪਟਿਆਲਾ ਵਿੱਚ 35 ਡਿਗਰੀ, ਗੁਰਦਾਸਪੁਰ ਵਿੱਚ 34 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 36 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

29 ਤੋਂ 30 ਜੂਨ ਦੇ ਦਰਮਿਆਨ ਕੁਝ ਜ਼ਿਲ੍ਹਾਂ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸਦਾ ਅਰਥ ਹੈ ਕਿ 12 ਸੈਂਟੀਮੀਟਰ ਜਾਂ ਉਸ ਤੋਂ ਵੱਧ ਮੀਂਹ ਪੈ ਸਕਦੀ ਹੈ। ਇਹ ਸਥਿਤੀ ਹੇਠਲੇ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਸੰਗਰੂਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਇਨ੍ਹਾਂ ਦੇ ਆਸ-ਪਾਸ ਦੇ ਖੇਤਰਾਂ ਨੂੰ ਇਸ ਦੌਰਾਨ ਖਾਸ ਤੌਰ ‘ਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਆਈਐਮਡੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਸੰਗਰੂਰ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਮਾਨਸਾ, ਬਰਨਾਲਾ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਰਹੇਗੀ।

LEAVE A REPLY

Please enter your comment!
Please enter your name here