Home ਦੇਸ਼ ਦੇਸ਼ ਭਰ ‘ਚ ਬਦਲੇਗਾ ਮੌਸਮ , ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ‘ਚ...

ਦੇਸ਼ ਭਰ ‘ਚ ਬਦਲੇਗਾ ਮੌਸਮ , ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ‘ਚ ਜਾਰੀ ਕੀਤਾ ਰੈੱਡ ਅਲਰਟ

0

ਕੇਰਲ : ਕਈ ਰਾਜਾਂ ਵਿੱਚ ਭਾਰੀ ਮੀਂਹ ਦੇ ਵਿਚਕਾਰ, ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਭਾਰਤ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕੇਰਲ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਮੌਸਮ ਵਿਭਾਗ ਨੇ ਕੇਰਲ ਦੇ ਅੱਠ ਜ਼ਿਲ੍ਹਿਆਂ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਉੱਤਰੀ ਭਾਰਤ ਵਿੱਚ ਮੀਂਹ ਦੀ ਭਵਿੱਖਬਾਣੀ-

ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ-ਲਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਵੀ ਮੀਂਹ ਦਾ ਅਨੁਮਾਨ ਜਤਾਇਆ ਜਾ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, 2 ਜੂਨ ਤੱਕ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,  ਅੱਜ ਜੰਮੂ-ਕਸ਼ਮੀਰ-ਲਦਾਖ ਵਿੱਚ ਛਿੱਟਪੱਟ ਮੀਂਹ ਪੈਣ ਦੀ ਸੰਭਾਵਨਾ ਹੈ।

ਕੇਰਲ ਵਿੱਚ ਰੈੱਡ ਅਲਰਟ-

ਮੌਸਮ ਵਿਭਾਗ ਨੇ ਕੇਰਲ ਦੇ ਪਥਾਨਾਮਥਿਟਟਾ, ਕੋੱਟਾਇਮ, ਐਰਨਾਕੁਲਮ, ਇਡੁੱਕੀ, ਕੋਜ਼ਿਕੋਡ ਸਮੇਤ ਅੱਠ ਜ਼ਿਲ੍ਹਿਆਂ ਲਈ ਬਰਸਾਤ ਦਾ ਰੈੱਡ ਅਲਰਟ ਜਾਰੀ ਕੀਤਾ ਹੈ। IMD ਨੇ ਤਿਰੁਵਨੰਤਪੁਰਮ, ਕੋੱਲਮ, ਅਲਪੁਜ਼ਾ ਅਤੇ ਤ੍ਰਿਸ਼ੂਰ ਸਮੇਤ ਛੇ ਜ਼ਿਲ੍ਹਿਆਂ ਲਈ ਬਰਸਾਤ ਦਾ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਭਾਰੀ ਬਰਸਾਤ ਕਾਰਨ ਕੇਰਲ ਦੇ ਜ਼ਿਲਾ ਪ੍ਰਸ਼ਾਸਨ ਨੇ ਬੀਤੇ ਦਿਨ ਨੂੰ ਕਈ ਜ਼ਿਲਿਆਂ ਵਿੱਚ ਸਾਰੇ ਸ਼ੈਸ਼ਣਿਕ ਸੰਸਥਾਨਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਸੀ।

ਦਿੱਲੀ ਲਈ ਔਰੇਂਜ ਅਲਰਟ-

ਮੌਸਮ ਵਿਭਾਗ ਨੇ ਦਿੱਲੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਵੀਰਵਾਰ ਸ਼ਾਮ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਗਰਮ ਅਤੇ ਨਮੀ ਵਾਲੇ ਮੌਸਮ ਤੋਂ ਕੁਝ ਰਾਹਤ ਮਿਲੀ। ਵੀਰਵਾਰ ਨੂੰ, ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੀਜ਼ਨ ਦੇ ਔਸਤ ਤੋਂ 2.4 ਡਿਗਰੀ ਵੱਧ ਹੈ।

ਰਾਜਸਥਾਨ ਵਿੱਚ ਮੀਂਹ ਅਤੇ ਤੂਫ਼ਾਨ-

ਆਈਐਮਡੀ ਨੇ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਤੂਫਾਨ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਉਦੈਪੁਰ, ਜੋਧਪੁਰ, ਬੀਕਾਨੇਰ, ਅਜਮੇਰ ਅਤੇ ਜੈਪੁਰ ਡਿਵੀਜ਼ਨਾਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਤੂਫਾਨ ਦੀ ਭਵਿੱਖਬਾਣੀ ਕੀਤੀ ਹੈ।

ਓਡੀਸ਼ਾ ਅਤੇ ਬੰਗਾਲ ਵਿੱਚ ਮੀਂਹ ਦੀ ਭਵਿੱਖਬਾਣੀ-

ਮੌਸਮ ਵਿਭਾਗ ਨੇ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਤੱਟਵਰਤੀ ਖੇਤਰਾਂ ਵਿੱਚ ਬਹੁਤ ਜ਼ਿਆਦਾ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ, ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਲਈ ਕਿਹਾ ਗਿਆ ਹੈ ਅਤੇ ਜੋ ਲੋਕ ਪਹਿਲਾਂ ਹੀ ਸਮੁੰਦਰ ਵਿੱਚ ਹਨ, ਉਨ੍ਹਾਂ ਨੂੰ ਤੁਰੰਤ ਤੱਟ ‘ਤੇ ਵਾਪਸ ਜਾਣ ਲਈ ਕਿਹਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version