ਜੂਆ ਖੇਡਦੇ ਸਮੇਂ ਦੋ ਧਿਰਾਂ ‘ਚ ਗੋਲੀਬਾਰੀ, ਇੱਕ ਦੀ ਮੌਕੇ ‘ਤੇ ਹੀ ਮੌਤ, ਦੋ ਜ਼ਖ਼ਮੀ

0
210

ਅੰਮ੍ਰਿਤਸਰ : ਦੀਵਾਲੀ ਦੀ ਰਾਤ ਅੰਮ੍ਰਿਤਸਰ (Amritsar) ਵਿੱਚ ਦੋ ਧਿਰਾਂ ਵਿਚਾਲੇ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਸਮਾਚਾਰ ਅਨੁਸਾਰ ਕਟੜਾ ਦੂਲੋ ਚੌਕ (Katra Dulo Chowk) ਸਥਿਤ ਇੱਕ ਘਰ ਵਿੱਚ ਜੂਆ ਖੇਡਿਆ ਜਾ ਰਿਹਾ ਸੀ। ਇਸ ਬਾਰੇ ਜਦੋਂ ਦੂਜੀ ਧਿਰ ਨੂੰ ਪਤਾ ਲੱਗਾ ਤਾਂ ਉਹ ਵੀ ਮੌਕੇ ’ਤੇ ਪਹੁੰਚ ਗਏ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਵਿਵਾਦ ਇੰਨਾ ਵੱਧ ਗਿਆ ਕਿ ਗੋਲੀਬਾਰੀ ਸ਼ੁਰੂ ਹੋ ਗਈ। ਇਸ ਘਟਨਾ ਵਿੱਚ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਪਿੰਡ ਪੰਡੋਰੀ ਦੇ ਨੌਜਵਾਨ ਅਰੁਣ ਵੜੈਚ ਵਜੋਂ ਹੋਈ ਹੈ। ਗਰੋਹ ਦੇ ਹੋਰ ਮੈਂਬਰ ਗੋਲੀਆਂ ਚਲਾ ਕੇ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੁਕਾਨ ਤੋਂ ਸੀ.ਸੀ.ਟੀ.ਵੀ ਕੈਮਰੇ ਦਾ ਡੀ.ਵੀ.ਆਰ ਜ਼ਬਤ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੇ 20 ਤੋਂ 25 ਖੋਲ ਬਰਾਮਦ ਕੀਤੇ ਹਨ। ਜਦੋਂ ਕਿ ਰਾਤ ਦੌਰਾਨ 40 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋਏ ਹਨ। ਪੁਲਿਸ ਵਾਲੇ ਪਾਸਿਓਂ ਕਿਹਾ ਜਾ ਰਿਹਾ ਹੈ ਕਿ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਫੜ ਲਿਆ ਜਾਵੇਗਾ।

LEAVE A REPLY

Please enter your comment!
Please enter your name here