ਰੱਖੜੀ ਦੇ ਦਿਨ ਬੱਸਾਂ ‘ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ

0
123

ਚੰਡੀਗੜ੍ਹ: ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਇਸ ਸਾਲ ਰੱਖੜੀ 19 ਅਗਸਤ ਸੋਮਵਾਰ ਦੇ ਦਿਨ ਦੀ ਹੈ, ਜਿਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।

19 ਅਗਸਤ ਨੂੰ ਚੰਡੀਗੜ੍ਹ ਵਿੱਚ ਮਹਿਲਾ ਸੀ.ਟੀ. ਯੂ ਦੀਆਂ ਬੱਸਾਂ ‘ਚ ਮੁਫ਼ਤ ਸਫ਼ਰ ਕਰ ਸਕਣਗੀਆਂ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲਣ ਵਾਲੀਆਂ ਏ.ਸੀ ਅਤੇ ਨਾਨ-ਏ.ਸੀ ਲੋਕਲ ਬੱਸਾਂ ਵਿੱਚ ਔਰਤਾਂ ਨੂੰ ਉਪਰੋਕਤ ਸਹੂਲਤ ਮਿਲੇਗੀ। ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਟ੍ਰਾਈਸਿਟੀ ਯਾਨੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਚੱਲ ਰਹੇ ਏ.ਸੀ. ਅਤੇ ਨਾਨ ਏ.ਸੀ ਲੋਕਲ ਬੱਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here