ਪੰਜਾਬ ਦੇ 5 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਕੀਤਾ ਗਿਆ ਜਾਰੀ

0
83

ਪੰਜਾਬ : ਪੰਜਾਬ ਦੇ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਧੁੰਦ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ (The Meteorology Department) ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 27 ਦਸੰਬਰ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਕਾਰਨ 27 ਦਸੰਬਰ ਨੂੰ ਫਾਜ਼ਿਲਕਾ, ਫ਼ਿਰੋਜ਼ਪੁਰ, ਬਠਿੰਡਾ, ਮੋਗਾ, ਫ਼ਰੀਦਕੋਟ, ਮੁਕਤਸਰ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ।

ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਪੰਜਾਬ ‘ਚ ਅੱਜ ਧੁੰਦ ਦਾ ਕਹਿਰ ਦੇਖਣ ਨੂੰ ਮਿਲੇਗਾ। ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਲੁਧਿਆਣਾ, ਤਰਨਤਾਰਨ, ਅੰਮ੍ਰਿਤਸਰ, ਬਰਨਾਲਾ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ 100 ਮੀਟਰ ਦੇ ਕਰੀਬ ਰਹਿ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਸੀਤ ਲਹਿਰ ਰਹੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਹਾਦਸਿਆਂ ਤੋਂ ਬਚਣ ਲਈ ਡਰਾਈਵਰਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਜਦੋਂ ਕਿ ਪੰਜਾਬ ਵਿੱਚ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here