Home ਪੰਜਾਬ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤੂਫ਼ਾਨ ‘ਤੇ ਮੀਂਹ ਦਾ ਯੈਲੋ ਅਲਰਟ

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਤੂਫ਼ਾਨ ‘ਤੇ ਮੀਂਹ ਦਾ ਯੈਲੋ ਅਲਰਟ

0

ਚੰਡੀਗੜ੍ਹ : ਪੰਜਾਬ ਵਿੱਚ ਗਰਮੀ ਨੇ ਆਪਣਾ ਕਹਿਰ ਦਿਖਾਣਾ ਸ਼ੁਰੂ ਕਰ ਦਿੱਤਾ ਹੈ ਅਤੇ ਤਾਪਮਾਨ ਵਧ ਰਿਹਾ ਹੈ। ਇਸ ਦੌਰਾਨ, ਲੋਕਾਂ ਲਈ ਕੁਝ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 30 ਮਈ ਤੱਕ ਪੰਜਾਬ ਵਿੱਚ ਕੋਈ ਵੀ ਗਰਮੀ ਦੀ ਲਹਿਰ ਦੀ ਚੇਤਾਵਨੀ ਨਹੀਂ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੇ ਨਾਲ-ਨਾਲ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ 4 ਦਿਨਾਂ ਤੱਕ ਯਾਨੀ 30 ਤਰੀਕ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਆ ਸਕਦਾ ਹੈ। ਪੰਜਾਬ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਮੋਹਾਲੀ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਅਗਲੇ 4 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੌਸਮ ਖਰਾਬ ਰਹਿ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲੇਗਾ।

ਸਮਰਾਲਾ ਬਣਿਆ ਸਭ ਤੋਂ ਗਰਮ ਸ਼ਹਿਰ

ਜਿੱਥੇ ਇੱਕ ਪਾਸੇ ਸੂਬੇ ਵਿੱਚ ਕੁਝ ਥਾਵਾਂ ‘ਤੇ ਰਾਹਤ ਭਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਸਮਰਾਲਾ ਵਿੱਚ ਗਰਮੀ ਆਪਣੇ ਸਿਖਰ ‘ਤੇ ਪਹੁੰਚ ਗਈ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਹੈ।

ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ

ਪ੍ਰਸ਼ਾਸਨ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਰਾਬ ਮੌਸਮ ਦੌਰਾਨ ਬਿਨ੍ਹਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ। ਖੁੱਲ੍ਹੇ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹੋ। ਤੇਜ਼ ਹਵਾਵਾਂ ਦੌਰਾਨ ਡਰਾਈਵਰਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version