ਕਪੂਰਥਲਾ : ਅਮਰੀਕਾ ਤੋਂ ਮੰਦਭਾਗੀ ਖ਼ਬਰ ਆਈ ਹੈ। ਕਪੂਰਥਲਾ ਦੇ ਭੁਲੱਥ ਇਲਾਕੇ ਦੇ ਪਿੰਡ ਤਲਵੰਡੀ ਪੁਰਦਲ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ(27) ਪੁੱਤਰ ਸਤਨਾਮ ਸਿੰਘ ਪਿੰਡ ਤਲਵੰਡੀ ਪੁਰਦਲ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ 8 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ। ਜਿੱਥੇ ਜਾ ਕੇ ਉਸ ਨੂੰ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਨੇ ਘੇਰ ਲਿਆ , ਜਿੱਥੇ ਉਸਨੂੰ ਕੈਂਸਰ ਵਰਗੀ ਲਾਇਲਾਜ ਬਿਮਾਰੀ ਦਾ ਪਤਾ ਲੱਗਿਆ। ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ।
ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਸਾਲ 25 ਮਈ ਨੂੰ ਅਮਰੀਕਾ ਜਾਣ ਲਈ ਘਰੋਂ ਨਿਕਲਿਆ ਸੀ। ਅਤੇ 11 ਅਕਤੂਬਰ ਨੂੰ ਅਮਰੀਕਾ ਪਹੁੰਚਿਆ, ਜਿੱਥੇ ਉਹ ਕੈਲੀਫੋਰਨੀਆ ਦੇ ਏਲੀ (ਓਨਟਾਰੀਓ) ਸ਼ਹਿਰ ਵਿੱਚ ਰਹਿੰਦਾ ਸੀ ਅਤੇ ਕੁਝ ਮਹੀਨਿਆਂ ਬਾਅਦ, ਉਸਨੂੰ ਕੈਂਸਰ, ਇੱਕ ਅਣਚਾਹੀ ਬਿਮਾਰੀ ਦਾ ਪਤਾ ਲੱਗਿਆ।
