Monday, June 8, 2026
Google search engine
Homeਪੰਜਾਬਨੂਰਪੁਰ ਬੇਦੀ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਬਣੀ...

ਨੂਰਪੁਰ ਬੇਦੀ ‘ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਪੁਰਾਣੀ ਰੰਜਿਸ਼ ਬਣੀ ਵਜ੍ਹਾ

ਨੂਰਪੁਰ ਬੇਦੀ: ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਵਿੱਚ ਸ਼ਨੀਵਾਰ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਵਾਰਦਾਤ ਇੱਕ ਸ਼ੋਅਰੂਮ ਦੇ ਬਾਹਰ ਵਾਪਰੀ, ਜਿੱਥੇ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕਰਕੇ ਨੌਜਵਾਨ ਨੂੰ ਨਿਸ਼ਾਨਾ ਬਣਾਇਆ। ਮ੍ਰਿਤਕ ਦੀ ਪਛਾਣ 25 ਸਾਲਾ ਹਰਮੇਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸ਼ਾਹਪੁਰ ਬੇਲਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਮੇਲ ਸਿੰਘ ਆਪਣੇ ਇੱਕ ਸਾਥੀ ਨਾਲ ਆਜਮਪੁਰ ਨੇੜੇ ਭੁੱਲਰ ਇਲੈਕਟ੍ਰੋਨਿਕਸ ਤੋਂ ਸਾਮਾਨ ਖਰੀਦ ਕੇ ਵਾਪਸ ਜਾ ਰਿਹਾ ਸੀ। ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਕੁਝ ਨੌਜਵਾਨਾਂ ਨੇ ਉਸ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਹਰਮੇਲ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿੰਘਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਫਾਇਰਿੰਗ ਦੀਆਂ ਆਵਾਜ਼ਾਂ ਨਾਲ ਪੂਰਾ ਇਲਾਕਾ ਗੂੰਜ ਉੱਠਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਮਾਮਲੇ ਨੇ ਉਸ ਵੇਲੇ ਹੋਰ ਮੋੜ ਲੈ ਲਿਆ ਜਦੋਂ ਹਰਜੋਤ ਸਿੰਘ ਸਿੱਧੂ ਨਾਮਕ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਉਸ ਨੇ ਦਾਅਵਾ ਕੀਤਾ ਕਿ ਹਰਮੇਲ ਸਿੰਘ ਨੇ ਮਈ 2019 ਵਿੱਚ ਉਸ ਦੇ ਭਰਾ ਦਾ ਕਤਲ ਕੀਤਾ ਸੀ ਅਤੇ ਉਸ ਨੇ ਆਪਣੇ ਭਰਾ ਦੀ ਮੌਤ ਦਾ ਬਦਲਾ ਲਿਆ ਹੈ। ਹਰਜੋਤ ਨੇ ਆਪਣੀ ਪੋਸਟ ਵਿੱਚ ਇਹ ਵੀ ਕਿਹਾ ਕਿ ਪੁਲਿਸ ਕਿਸੇ ਹੋਰ ਵਿਅਕਤੀ ਨੂੰ ਇਸ ਮਾਮਲੇ ਵਿੱਚ ਤੰਗ ਨਾ ਕਰੇ, ਕਿਉਂਕਿ ਇਹ ਕਤਲ ਉਸ ਨੇ ਖੁਦ ਕੀਤਾ ਹੈ।

ਦੂਜੇ ਪਾਸੇ, ਨੂਰਪੁਰ ਬੇਦੀ ਥਾਣੇ ਦੇ ਐਸ.ਐਚ.ਓ. ਰੋਹਿਤ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਵਿੱਚ ਜੁੱਟ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਭੇਜਿਆ ਗਿਆ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਕੀਤੇ ਗਏ ਦਾਵਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments