ਅੰਮ੍ਰਿਤਸਰ : ਅੰਮ੍ਰਿਤਸਰ ਦੀ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ (Pastor Bajinder Singh) ਦੇ ਸ਼ੋਅ ਦੇ ਹੋਸਟ ਨੂੰ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਨੇ ਸੇਵਾਮੁਕਤ ਏਐਸਆਈ ਅਤੇ ਉਸਦੀ ਪਤਨੀ ਨੂੰ ਡੇਢ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਪਾਦਰੀ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਪੋਕਸੋ ਅਦਾਲਤ ਨੇ 2018 ਦੇ ਜ਼ੀਰਕਪੁਰ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। 1 ਅਪ੍ਰੈਲ ਨੂੰ ਅਦਾਲਤ ਨੇ ਪਾਦਰੀ ਬਜਿੰਦਰ ਸਿੰਘ ਨੂੰ ਸਜ਼ਾ ਸੁਣਾਈ ਸੀ, ਜਦੋਂ ਕਿ ਬਾਕੀ 5 ਮੁਲਜ਼ਮਾਂ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ।








