ਪੁਲਿਸ ਨੇ ਬਿਜਲੀ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੀਤਾ ਮਾਮਲਾ ਦਰਜ

0
69

ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬਿਜਲੀ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਐਸ.ਐਚ.ਓ ਚਰਨ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਸ਼ਿਵ ਕੁਮਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 16 ਦਸੰਬਰ ਦੀ ਰਾਤ ਨੂੰ ਬਹਾਦਰਕੇ ਰੋਡ ‘ਤੇ ਦੋ ਬਿਜਲੀ ਦੇ ਖੰਭਿਆਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ ਸੀ।

ਟਰਾਂਸਫਾਰਮਰ ਹੇਠਾਂ ਡਿੱਗ ਗਿਆ ਅਤੇ ਭਾਰੀ ਨੁਕਸਾਨ ਹੋਇਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here