ਪ੍ਰਤਾਪ ਬਾਜਵਾ ਵੱਲੋਂ ਸੰਤ ਸੀਚੇਵਾਲ ਬਾਰੇ ਕੀਤੀ ਟਿੱਪਣੀ ਲਈ ਹਰਜੋਤ ਬੈਂਸ ਨੇ ਕੀਤਾ ਨਿੰਦਾ ਮਤਾ ਪੇਸ਼

0
94

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ਬਾਰੇ ਕੀਤੀ ਟਿੱਪਣੀ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿੰਦਾ ਮਤਾ ਪੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਸੀਚੇਵਾਲ ਅਤੇ ਪਵਿੱਤਰ ਕਾਲੀ ਵੇਈਂ ਵਿਰੁੱਧ ਵਰਤੇ ਗਏ ਸ਼ਬਦਾਂ ਲਈ ਉਹ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਨਿੰਦਾ ਮਤਾ ਪੇਸ਼ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਇਸ ‘ਤੇ ਹੱਥ ਚੁੱਕ ਕੇ ਵੋਟ ਪਾਈ ਜਾਵੇ। ਇਸ ਤੋਂ ਬਾਅਦ ਸਪੀਕਰ ਸੰਧਵਾਂ ਨੇ ਸਾਰਿਆਂ ਨੂੰ ਹੱਥ ਖੜ੍ਹੇ ਕਰਕੇ ਵੋਟਿੰਗ ਕਰਵਾਈ। ਇਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਿੰਦਾ ਦਾ ਮਤਾ ਪਾਸ ਕੀਤਾ ਗਿਆ।

LEAVE A REPLY

Please enter your comment!
Please enter your name here